ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਦੀ ਵੱਡੀ ਸਫਲਤਾ, ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥ, ਹਥਿਆਰ 'ਤੇ ਸੋਨਾ ਬਰਾਮਦ

Gurjeet Singh

9

March

2015

ਫ਼ਾਜ਼ਿਲਕਾ, 8 ਮਾਰਚ (ਦਵਿੰਦਰ ਪਾਲ ਸਿੰਘ) - ਪੰਜਾਬ ਭਰ 'ਚ ਵੱਧ ਰਹੀਆਂ ਅਪਰਾਧਕ ਗਤੀਵਿਧੀਆਂ ਤੇ ਗੈਂਗਸਟਰਾਂ ਦੇ ਵੱਧ ਰਹੇ ਹੌਂਸਲਿਆਂ ਤੋਂ ਬਾਅਦ ਪੁਲਿਸ ਵਲੋਂ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਬਠਿੰਡਾ ਜ਼ੋਨ ਦੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਨਸ਼ੀਲੇ ਪਦਾਰਥ, ਵਿਦੇਸ਼ੀ ਅਸਲਾ ਤੇ ਸੋਨਾ ਆਦਿ ਬਰਾਮਦ ਕੀਤਾ ਹੈ। ਬੀਤੇ ਦਿਨੀਂ ਫ਼ਾਜ਼ਿਲਕਾ ਪੁਲਿਸ ਨੇ ਪ੍ਰਸਿੱਧ ਗੈਂਗਸਟਰ ਲਾਰੇਂਸ ਬਿਸ਼ਨੋਈ ਜੋ ਪੁਲਿਸ ਹਿਰਾਸਤ 'ਚੋਂ ਫ਼ਰਾਰ ਹੋ ਗਿਆ ਸੀ, ਨੂੰ ਵੀ ਉਸ ਦੇ ਸਾਥੀਆਂ ਸਮੇਤ ਫੜਨ 'ਚ ਵੱਡੀ ਸਫਲਤਾ ਹਾਸਿਲ ਕੀਤੀ ਸੀ, ਜਦੋਂ ਕਿ ਲਾਰੇਂਸ ਬਿਸ਼ਨੋਈ ਨੂੰ ਫੜਨ 'ਚ ਚਾਰ ਸੂਬਿਆਂ ਦੀ ਪੁਲਿਸ ਲੱਗੀ ਹੋਈ ਸੀ। ਇਸ ਤੋਂ ਇਲਾਵਾ ਫ਼ਰੀਦਕੋਟ ਅੰਦਰ ਵੀ ਅਸਲੇ ਸਮੇਤ ਇੱਕ ਗਰੋਹ ਫੜਿਆ ਗਿਆ ਹੈ। ਹੁਣ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਹੈਰੋਇਨ ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੋੜਾਂ ਰੁਪਏ ਬਣਦੀ ਹੈ, ਵਿਦੇਸ਼ੀ ਸਿੰਮ, ਨਜਾਇਜ਼ ਅਸਲਾ ਤੇ ਸੋਨੇ ਦੇ ਬਿਸਕੁਟ ਬਰਾਮਦ ਕੀਤੇ ਹਨ।
Tags:

More Leatest Stories