ੜਕਾਂ ਦੇ ਨਿਰਮਾਣ ਲਈ ਕਰੋੜਾਂ ਰੁਪਏ ਦੀ ਰਾਸ਼ੀ ਮਨਜ਼ੂਰ

Gurjeet Singh

18

April

2015

ਅਬੋਹਰ (ਸੁਨੀਲ) - ਅਬੋਹਰ ਵਿਧਾਨ ਸਭਾ ਖੇਤਰ ਹੇਠ ਆਉਂਦੇ ਅਨੇਕਾਂ ਪਿੰਡਾਂ ਨੂੰ ਜੋੜਨ ਵਾਲੀ ਸੜਕਾਂ ਦੇ ਨਿਰਮਾਣ ਲਈ ਹਲਕਾ ਇੰਚਾਰਜ ਸ਼੍ਰੀਮਤੀ ਵਿਜੈ ਲਕਸ਼ਮੀ ਭਾਦੂ ਨੇ ਸ਼ਨੀਵਾਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮਿਲ ਕੇ ਕਰੋੜਾਂ ਰੁਪਏ ਦੀ ਰਾਸ਼ੀ ਮਨਜ਼ੂਰ ਕਰਵਾ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਹਲਕਾ ਇੰਚਾਰਜ ਭਾਦੂ ਨੇ ਦੱਸਿਆ ਕਿ ਸੜਕਾਂ ਦੇ ਨਿਰਮਾਣ 'ਤੇ 4 ਕਰੋੜ ਰੁਪਏ ਖਰਚ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਸ਼ਹਿਰ ਤੋਂ ਪਿੰਡਾਂ ਨੂੰ ਜੋੜਨ ਵਾਲੀ ਸੜਕਾਂ ਦੀ ਹਾਲਤ ਬੇਹੱਦ ਖਰਾਬ ਹੋ ਚੁੱਕੀ ਸੀ ਅਤੇ ਪਿੰਡ ਵਾਸੀਆਂ ਵਲੋਂ ਸਰਕਾਰ ਤੋਂ ਇਨ੍ਹਾਂ ਦੀ ਮੁਰੰਮਤ ਦੀ ਮੰਗ ਕੀਤੀ ਜਾ ਰਹੀ ਸੀ। ਜਿਸਨੂੰ ਦੇਖਦੇ ਹੋਏ ਹਲਕਾ ਇੰਚਾਰਜ ਸ਼੍ਰੀਮਤੀ ਭਾਦੂ ਨੇ ਸੂਬੇ ਦੇ ਮੁੱਖ ਮੰਤਰੀ ਤੋਂ ਮਿਲ ਕੇ ਇਨ੍ਹਾਂ ਦੇ ਨਿਰਮਾਣ ਅਤੇ ਮੁਰੰਮਤ ਲਈ ਕਰੋੜਾਂ ਰੁਪਏ ਦੀ ਰਾਸ਼ੀ ਮਨਜ਼ੂਰ ਕਰਵਾਈ ਹੈ।
Tags:

More Leatest Stories